ਮੋਗਾ ਕੋਲ ਨਹਿਰ ‘ਚੋਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ

ਪੰਜਾਬ ਵਿੱਚ ਆਤਮਹਤਿਆਵਾਂ ਦਾ ਦੌਰ ਵੱਧਦਾ ਹੀ ਜਾ ਰਿਹਾ ਹੈ | ਅਜਿਹੀ ਹੀ ਆਤਮਹੱਤਿਆ ਦੀ ਇੱਕ ਘਟਨਾ ਜ਼ਿਲ੍ਹਾ ਮੋਗਾ ਤੋਂ ਸਾਹਮਣੇ ਆਈ ਹੈ ਜਿਥੇ ਇੱਕ ਨਹਿਰ ‘ਚੋਂ ਪ੍ਰੇਮੀ ਜੋੜੇ ਦੀਆਂ ਲਾਸ਼ ਮਿਲੀਆਂ ਹਨ | ਤੁਹਾਨੂੰ ਦੱਸ ਦੇਈਏ ਕਿ ਜ਼ਿਲ੍ਹਾ ਮੋਗਾ ਦੇ ਅਧੀਨ ਪੈਂਦੇ ਕਸਬਾ ਬੱਧਨੀ ਕਲਾਂ ਨੇੜੇ ਅਬੋਹਰ ਬਰਾਂਚ ਨਹਿਰ ‘ਚੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਮਿਲੀਆ ਹਨ। ਨਹਿਰ ‘ਚੋਂ ਮਿਲੀਆਂ ਲਾਸ਼ਾਂ ‘ਚੋਂ ਲੜਕੇ ਮਾਨਸਾ ਦਾ ਦੱਸਿਆ ਜਾ ਰਿਹਾ ਹੈ ਪਰ ਲੜਕੀ ਦੀ ਅਜੇ ਤਕ ਸ਼ਨਾਖਤ ਨਹੀਂ ਹੋ ਸਕੀ |

ਮਿਲੀ ਜਾਣਕਾਰੀ ਅਨੁਸਾਰ ਸਵੇਰ ਦੇ ਸਮੇਂ ਜਦੋਂ ਕਿਸਾਨ ਆਪਣੇ ਖੇਤਾਂ ‘ਚ ਕੰਮ ਕਰਨ ਲਈ ਜਾ ਰਹੇ ਸਨ ਤਾਂ ਉਨ੍ਹਾਂ ਨਹਿਰ ‘ਚ ਤੈਰਦੀਆਂ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਨੂੰ ਵੇਖਿਆ । ਜਿਸ ਉਪਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਦੋਹਾਂ ਦੀਆਂ ਲਾਸ਼ਾਂ ਨੂੰ ਨਹਿਰ ‘ਚੋਂ ਬਾਹਰ ਕੱਢਿਆ ਗਿਆ | ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |