ਆਈ ਤਾਜਾ ਵੱਡੀ ਖਬਰ
ਕੋਰੋਨਾ ਦਾ ਕਰਕੇ ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਲੋਕਾਂ ਦੇ ਕੰਮ ਕਾਜ਼ ਬੰਦ ਪਏ ਹੋਏ ਹਨ ਪਰ ਇਸ ਸਬਦੇ ਚਲਦਿਆਂ ਦੇ ਵਿਚ ਇੱਕ ਵੱਡੀ ਖਬਰ ਪੰਜਾਬ ਵਾਸੀਆਂ ਦੇ ਲਈ ਆ ਰਹੀ ਹੈ ਜਿਸ ਨਾਲ ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ। ਪੰਜਾਬ ਸਰਕਾਰ ਵਲੋਂ ਹੁਣ 17 ਤਰੀਕ ਤੱਕ ਦਾ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਭਰ ‘ਚ 24 ਤੋਂ 30 ਸਤੰਬਰ ਤੱਕ ਛੇਵਾਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਪਿਛਲੇ ਕੁਝ ਦਿਨਾਂ ਤੋਂ ਆਨਲਾਈਨ ਵੈੱਬ ਪੋਰਟਲ ‘ਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ‘ਚ ਕੁਝ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਤੇ ਵੈੱਬ ਪੋਰਟਲ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਹੁਣ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ, 2020 ਤੱਕ ਵੈਬ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਜੇਕਰ ਕਿਸੇ ਨੂੰ ਆਨਲਾਈਨ ਅਪਲਾਈ ਕਰਨ ‘ਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਜ਼ਿਲ੍ਹਾ ਕਾਰੋਬਾਰ ਤੇ ਰੁਜ਼ਗਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਰੁਜ਼ਗਾਰ ਬਿਊਰੋ ਮੇਲੇ ਲਈ ਅਪਲਾਈ ਲਈ ਉਮੀਦਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।
ਜ਼ਿਲ੍ਹਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਦੇ ਜ਼ਰੀਏ ਵੀ ਆਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਜਿਹੜੇ ਉਮੀਦਵਾਰ ਪੋਰਟਲ ‘ਤੇ ਰਜਿਸਟਰਡ ਤਾਂ ਹਨ ਪਰ ਉਨ੍ਹਾਂ ਨੇ ਇਸ ਮੈਗਾ ਰੁਜ਼ਗਾਰ ਮੇਲੇ ‘ਚ ਉਪਲਬਧ ਖਾਲੀ ਅਸਾਮੀਆਂ ਲਈ ਖਾਸ ਤੌਰ ‘ਤੇ ਬਿਨੈ ਨਹੀਂ ਕੀਤਾ, ਉਨ੍ਹਾਂ ਉਮੀਦਵਾਰਾਂ ਲਈ ਵੈਬ ਪੋਰਟਲ ‘ਤੇ ਉਪਲਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾਂ ਜਾਂ ਜ਼ਿਲ੍ਹਾ ਰੁਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ।
ਬੁਲਾਰੇ ਨੇ ਦੱਸਿਆ ਕੋਵਿਡ-19 ਸਬੰਧੀ ਸਿਹਤ ਪ੍ਰਰੋਟੋਕਾਲ ਨੂੰ ਧਿਆਨ ‘ਚ ਰੱਖਦਿਆਂ ਰੁਜ਼ਗਾਰ ਮੇਲੇ ‘ਚ ਲੋਕਾਂ ਦੇ ਨਿੱਜੀ ਤੌਰ ‘ਤੇ ਸ਼ਮੂਲੀਅਤ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਹੈਂਡ ਸੈਨੇਟਾਈਜ਼ਰ ਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਰੋਗਾਣੂ ਨਾਸ਼ਕ ਦਾ ਿਛੜਕਾਅ ਵੀ ਕੀਤਾ ਜਾਵੇਗਾ। ਇਸ ਲਈ ਨੌਕਰੀ ਦੇ ਚਾਹਵਾਨਾਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
Check Also
ਤੋਬਾ ਤੋਬਾ -ਔਰਤ ਨੇ ਆਪਣੇ ਬਰਥਡੇ ਪਾਰਟੀ ਤੇ ਖਰਚੇ ਏਨੇ ਜਿਆਦਾ ਪੈਸੇ ਕੇ ਅੰਬਾਨੀ ਦੀਆਂ ਵੀ ਪੈ ਜਾਣ ਮੂੰਹ ਚ ਉਂਗਲਾਂ
ਆਈ ਤਾਜਾ ਵੱਡੀ ਖਬਰ ਦੁਨੀਆ ਦੇ ਵਿੱਚ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਅਰਥ ਵਿਵਸਥਾ …