Breaking News

ਪੰਜਾਬ:ਸਕੂਲਾਂ ਲਈ 19 ਸਤੰਬਰ ਤੱਕ ਲਈ ਹੋਇਆ ਇਹ ਐਲਾਨ ਹੋ ਰਹੀਆਂ ਤਰੀਫਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਰਕੇ ਪੰਜਾਬ ਅਤੇ ਦੇਸ਼ ਵਿਚ ਸਾਰੇ ਸਕੂਲ ਬੰਦ ਪਏ ਹੋਏ ਹਨ। ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾਕੇ ਟੀਚਰਾਂ ਵਲੋਂ ਪੜਾਈ ਕਰਾਈ ਜਾ ਰਹੀ ਹੈ। ਪੰਜਾਬ ਵਿਚ ਇਸ ਕੋਰੋਨਾ ਦੇ ਵਿਚ ਸਰਕਾਰੀ ਸਕੂਲਾਂ ਵਲੋਂ ਵੀ ਆਨਲਾਈਨ ਕਲਾਸਾਂ ਲਗਾਈਆਂ ਗਈਆਂ ਅਤੇ ਵਧੀਆ ਤਰੀਕੇ ਨਾਲ ਬੱਚਿਆਂ ਨੂੰ ਪੜਾਈ ਕਰਾਈ ਗਈ ਹੈ। ਜਿਸ ਦੇ ਸਾਰੇ ਪੰਜਾਬ ਚ ਸਲਾਘਾ ਹੋ ਰਹੀ ਹੈ ਹੁਣ ਇੱਕ ਹੋਰ ਵੱਡੀ ਖਬਰ ਸਰਕਾਰੀ ਸਕੂਲਾਂ ਵਾਲਿਆਂ ਵਾਸਤੇ ਆ ਰਹੀ ਹੈ।

ਕੋਰੋਨਾ ਵਾਇਰਸ ਦੇ ਕਾਰਨ ਸਕੂਲਾਂ ਦੀ ਤਾਲਾਬੰਦੀ ਦੇ ਬਾਵਜੂਦ ਪੰਜਾਬ ਦੇ ਸਕੂਲ ਸਿੱਖਿਆ ਮਹਿਕਮੇ ਨੇ ਨਾ ਸਿਰਫ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖ ਕੇ ਵਿਦਿਆਰਥੀਆਂ ਦੇ ਇਮਤਿਹਾਨ ਵੀ ਲਏ ਹਨ, ਸਗੋਂ ਹੁਣ ਇੱਕ ਕਦਮ ਹੋਰ ਅੱਗੇ ਪੁੱ- ਟ- ਦੇ ਹੋਏ ਬੱਚਿਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਲਈ ਮਾਪੇ-ਅਧਿਆਪਿਕ ਮੀਟਿੰਗਾਂ (ਪੀ.ਟੀ.ਐਮ.) ਦਾ ਸਿਲਸਲਾ ਵੀ ਸ਼ੁਰੂ ਕਰ ਦਿੱਤਾ ਹੈ।

ਇਨ੍ਹਾਂ ਮੀਟਿੰਗਾਂ ‘ਚ 27 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਹਿੱਸਾ ਲੈਣ ਦੀ ਉਮੀਦ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਪੀ. ਟੀ. ਐਮ. ਦਾ ਸਿਲਸਲਾ 14 ਸਤੰਬਰ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ 19 ਸਤੰਬਰ ਤੱਕ ਇੱਕ ਹਫ਼ਤਾ ਚੱਲੇਗਾ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਆਨਲਾਈਨ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਨਲਾਈਨ ਪੜ੍ਹਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਦੀਆਂ ਸ -ਮੱ – ਸਿ – ਆ- ਵਾਂ ਦਾ ਪਤਾ ਲਾਇਆ ਜਾਵੇਗਾ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ‘ਚ ਹੋਰ ਸੁਧਾਰ ਲਿਆਉਣ ਦੇ ਸਬੰਧ ‘ਚ ਸੁਝਾਅ ਲਏ ਜਾਣਗੇ। ਇਸ ਦੇ ਨਾਲ ਹੀ ਮਿਡ-ਡੇਅ-ਮੀਲ, ਕਿਤਾਬਾਂ ਦੀ ਵੰਡ, ਪੀ. ਏ. ਐਸ. ਦੀ ਤਿਆਰੀ ਤੇ ਮਹੱਤਤਾ, ਪੰਜਾਬ ਐਜੂਕੇਅਰ ਐਪ ਤੇ ਸਪਲੀਮੈਂਟਰੀ ਮਟੀਰੀਅਲ, ਅਤੇ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਉਨ੍ਹਾਂ ਦੀ ਸਿਹਤ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਕੋਵਿਡ-19 ਦੇ ਸਬੰਧ ‘ਚ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਇਸ ਸਮੇਂ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12 ਵੀ ਕਲਾਸ ਤੱਕ 26,95,424 ਵਿਦਿਆਰਥੀ ਪੜ੍ਹਦੇ ਹਨ। ਸਰਕਾਰੀ ਸਕੂਲਾਂ ਦੀ ਬਿਹਤਰ ਕਾਰਗੁਜ਼ਾਰੀ ਦੇ ਕਾਰਨ ਇਸ ਸਾਲ ਸਰਕਾਰੀ ਸਕੂਲਾਂ ‘ਚ ਦਾਖ਼ਲਿਆਂ ’ਚ 14.55 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਨਿੱਜੀ ਸਕੂਲਾਂ ‘ਚ ਪੜ੍ਹਦੇ ਤਕਰੀਬਨ 1 ਲੱਖ 60 ਹਜ਼ਾਰ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ‘ਚ ਦਾਖ਼ਲ ਹੋਏ ਹਨ। ਸਾਲ 2019 ‘ਚ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ 23,52,112 ਸੀ, ਜੋ ਇਸ ਸਾਲ ਵਧ ਕੇ 26,94,424 ਹੋ ਗਈ ਹੈ।

About admin_tv

Check Also

ਤੋਬਾ ਤੋਬਾ -ਔਰਤ ਨੇ ਆਪਣੇ ਬਰਥਡੇ ਪਾਰਟੀ ਤੇ ਖਰਚੇ ਏਨੇ ਜਿਆਦਾ ਪੈਸੇ ਕੇ ਅੰਬਾਨੀ ਦੀਆਂ ਵੀ ਪੈ ਜਾਣ ਮੂੰਹ ਚ ਉਂਗਲਾਂ

ਆਈ ਤਾਜਾ ਵੱਡੀ ਖਬਰ ਦੁਨੀਆ ਦੇ ਵਿੱਚ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਅਰਥ ਵਿਵਸਥਾ …