ਆਈ ਤਾਜਾ ਵੱਡੀ ਖਬਰ
ਆਖਰਕਾਰ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਸਹਿਜੋਗੀ ਪਾਰਟੀ ਭਾਜਪਾ ਦੇ ਵਿਰੁੱਧ ਆਪਣੇ ਸੀਨੀਅਰ ਸਲਾਹਕਾਰਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਵਿਰੋਧ ਪ੍ਰਗਟ ਕਰ ਹੀ ਦਿੱਤਾ ਹੈ। ਅਤੇ ਹੁਣ ਉਮੀਦ ਜਤਾਈ ਜਾ ਰਹੀ ਹੈ ਹੈ ਕੇ ਆਉਣ ਵਾਲੇ ਦਿਨਾਂ ਵਿਚ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਇਸ ਟੌਪਿਕ ਤੇ ਖੁਲਕੇ ਅਗੇ ਆ ਸਕਦੇ ਹਨ। ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਅਕਾਲੀ ਭਾਜਪਾ ਦਾ ਗਠਜੋੜ ਟੁੱ – ਟ ਸਕਦਾ ਹੈ।
ਖੇਤੀ ਆਰਡੀਨੈਂਸ ਨੂੰ ਲੇ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਦਰਾਰ ਪੈ ਗਈ ਹੈ।ਸੁਖਬੀਰ ਬਾਦਲ ਨੇ ਇਸ ਆਰਡੀਨੈਂਸ ਦਾ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਇਕ ਪਾਰਟੀ ਹੋਣ ਦੇ ਨਾਤੇ, ਉਹ ਉਸ ਕਿਸੇ ਵੀ ਚੀਜ ਦਾ ਸਮਰਥਨ ਨਹੀਂ ਕਰ ਸਕਦੇ ਜੋ ਦੇਸ਼, ਖ਼ਾਸਕਰ ਪੰਜਾਬ ਵਿਚ ‘ਅੰਨਦਾਤਾ’ ਦੇ ਹਿੱਤ ਦੇ ਵਿਰੁੱਧ ‘ਚ ਹੋਵੇ।
ਬਾਦਲ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸਦਾ ਵਿਰੋਧ ਕੀਤਾ ਸੀ।ਉਨ੍ਹਾਂ ਕਿਹਾ ਕਿ ਆਰਡੀਨੈਂਸ ਡਰਾਫਟ ਕਰਦੇ ਵਕਤ ਅਕਾਲੀ ਦਲ ਨਾਲ ਇਸ ਸਬੰਧੀ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ।ਬਾਦਲ ਨੇ ਅੱਗੇ ਕਿਹਾ ਕਿ ਸਾਡੇ ਬਾਰ ਬਾਰ ਮਨ੍ਹਾ ਕਰਨ ਦੇ ਬਾਵਜੂਦ ਵੀ ਇਸ ਆਰਡੀਨੈਂਸ ਨੂੰ ਨਾ ਲਿਆਂਦਾ ਜਾਵੇ ਪਰ ਉਨ੍ਹਾਂ ਦੀ ਨਹੀਂ ਸੁਣੀ ਗਈ।
ਅਕਾਲੀ ਦਲ ਨੇ ਸੰਸਦ ਵਿਚ ਆਰਡੀਨੈਂਸ ਨੂੰ ਲੈ ਕੇ ਭਾਜਪਾ ਦੇ ਵਿਰੁੱਧ ਵੋਟ ਦਿੱਤੀ। ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸ਼ੰਕਾ ਦੂਰ ਕੀਤੇ ਬਿਨਾਂ ਆਰਡੀਨੈਂਸ ਨੂੰ ਪਾਸ ਕਰ ਦਿੱਤਾ। ਸੁਖਬੀਰ ਬਾਦਲ ਨੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ‘ਆਪ’ ਦੇ ਭਗਵੰਤ ਮਾਨ ‘ਤੇ ਵੋਟ ਪਾਉਣ ਸਮੇਂ ਪਾਰਲਿਆਮੈਂਟ ਤੋਂ ਖਿਸਕ ਜਾਣ ਦਾ ਦੋ – ਸ਼ ਲਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਅਤੇ ਇਨ੍ਹਾਂ ਨੂੰ ਐਕਟ ਵਿੱਚ ਤਬਦੀਲ ਕਰਨ ਦੇ ਬਿੱਲ ਦੇ ਪ੍ਰਭਾਵ ਨਾਲ ਪੰਜਾਬ ਸਭ ਤੋਂ ਵੱਧ ਪ੍ਰਭਾਵਤ ਹੋਏਗਾ। ਦੱਸ ਦੇਈਏ ਕਿ ਪੰਜਾਬ ਦੇ ਸਾਰੇ ਵੱਢੇ ਹਾਈਵੇਅ ਅੱਜ ਬੰਦ ਰਹੇ ਅਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ।
Check Also
ਤੋਬਾ ਤੋਬਾ -ਔਰਤ ਨੇ ਆਪਣੇ ਬਰਥਡੇ ਪਾਰਟੀ ਤੇ ਖਰਚੇ ਏਨੇ ਜਿਆਦਾ ਪੈਸੇ ਕੇ ਅੰਬਾਨੀ ਦੀਆਂ ਵੀ ਪੈ ਜਾਣ ਮੂੰਹ ਚ ਉਂਗਲਾਂ
ਆਈ ਤਾਜਾ ਵੱਡੀ ਖਬਰ ਦੁਨੀਆ ਦੇ ਵਿੱਚ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਅਰਥ ਵਿਵਸਥਾ …